ਨਵੀਂ ਦਿੱਲੀ: ਭਾਜਪਾ ਦੀ ਸਾਬਕਾ ਤਰਜਮਾਨ ਨੂਪੁਰ ਸ਼ਰਮਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ 19 ਜੁਲਾਈ ਨੂੰ ਸੁਣਵਾਈ ਕਰੇਗੀ। ਨੂਪੁਰ ਸ਼ਰਮਾ ਨੇ ਅੱਜ ਪਟੀਸ਼ਨ ਦਾਇਰ ਕਰਕੇ ਪੈਗੰਬਰ ਮੁਹੰਮਦ ਬਾਰੇ ਕੀਤੀ ਗਈ ਟਿੱਪਣੀ ਮਗਰੋਂ ਆਪਣੇ ਖ਼ਿਲਾਫ਼ ਵੱਖ ਵੱਖ ਰਾਜਾਂ ’ਚ ਦਰਜ ਕੇਸ ਇਕੱਠਿਆਂ ਕਰਨ ਅਤੇ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਵੈਕੇਸ਼ਨ ਬੈਂਚ ਵੱਲੋਂ ਪਹਿਲੀ ਜੁਲਾਈ ਨੂੰ ਉਸ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਹਟਾਉਣ ਦੀ ਵੀ ਮੰਗ ਕੀਤੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਪਾਈ ਜਾਣਕਾਰੀ ਅਨੁਸਾਰ ਉਹੀ ਬੈਂਚ ਨੂਪੁਰ ਸ਼ਰਮਾ ਦੀ ਨਵੀਂ ਪਟੀਸ਼ਨ ’ਤੇ ਭਲਕੇ 19 ਜੁਲਾਈ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਦੀ ਪਟੀਸ਼ਨ ਪਹਿਲੀ ਜੁਲਾਈ ਨੂੰ ਖਾਰਜ ਕਰ ਦਿੱਤੀ ਸੀ। -ਪੀਟੀਆਈ