ਨਵੀਂ ਦਿੱਲੀ, 13 ਅਕਤੂਬਰ
ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਰਾਹੀਂ ਸਿਆਸੀ ਪਾਰਟੀਆਂ ਨੂੰ ਧਨ ਮੁਹੱਈਆ ਕਰਵਾਉਣ ਦੀ ਇਜਾਜ਼ਤ ਦਿੰਦੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਸ਼ੁੁੱਕਰਵਾਰ ਨੂੰ ਕੀਤੀ ਜਾਵੇਗੀ।
ਚੋਣ ਚੰਦੇ ਵਿੱਚ ਪਾਰਦਰਸ਼ਤਾ ਲਿਆਉਣ ਦੀ ਕੋਸ਼ਿਸ਼ ਤਹਿਤ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਣ ਵਾਲੀ ਨਕਦ ਰਾਸ਼ੀ ਦੇ ਬਦਲ ਵਜੋਂ ਬਾਂਡ ਦੀ ਸ਼ੁਰੂਆਤ ਕੀਤੀ ਗਈ ਹੈ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਬੀ.ਵੀ. ਨਾਗਰਤਨਾ ਦਾ ਬੈਂਚ ਗੈਰ-ਸਰਕਾਰੀ ਸੰਸਥਾ (ਐੱਨਜੀਓ) ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਹੋਰ ਪਟੀਸ਼ਨਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਜਨ ਹਿੱਤ ਪਟੀਸ਼ਨਾਂ ’ਤੇ ਸੁਣਵਾਈ ਕਰ ਸਕਦਾ ਹੈ। ਸਰਕਾਰ ਨੇ ਚੋਣ ਬਾਂਡ ਯੋਜਨਾ 2 ਜਨਵਰੀ 2018 ਨੂੰ ਨੋਟੀਫਾਈ ਕੀਤੀ ਸੀ। -ਪੀਟੀਆਈ