ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਰਾਹੀਂ ਸਿਆਸੀ ਪਾਰਟੀਆਂ ਨੂੰ ਧਨ ਮੁਹੱਈਆ ਕਰਵਾਉਣ ਦੀ ਇਜਾਜ਼ਤ ਦਿੰਦੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਸ਼ੁੁੱਕਰਵਾਰ ਨੂੰ ਕੀਤੀ ਜਾਵੇਗੀ। ਚੋਣ ਚੰਦੇ ਵਿੱਚ ਪਾਰਦਰਸ਼ਤਾ ਲਿਆਉਣ ਦੀ ਕੋਸ਼ਿਸ਼ ਤਹਿਤ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਣ ਵਾਲੀ ਨਕਦ ਰਾਸ਼ੀ ਦੇ ਬਦਲ ਵਜੋਂ ਬਾਂਡ ਦੀ ਸ਼ੁਰੂਆਤ ਕੀਤੀ ਗਈ ਹੈ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਬੀ.ਵੀ. ਨਾਗਰਤਨਾ ਦਾ ਬੈਂਚ ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਅਤੇ ਹੋਰਾਂ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰ ਸਕਦਾ ਹੈ। -ਪੀਟੀਆਈ