ਨਵੀਂ ਦਿੱਲੀ, 16 ਸਤੰਬਰ
ਦਿੱਲੀ ਪੁਲੀਸ ਨੇ ਫਰਵਰੀ ਵਿੱਚ ਉੱਤਰ-ਪੂਰਬੀ ਦਿੱਲੀ ਹੋਏ ਦੰਗਿਆਂ ਦੇ ਮਾਮਲੇ ਵਿੱਚ ਵੱਡੀ ਸਾਜਿਸ਼ ਲਈ 15 ਵਿਅਕਤੀਆਂ ਖ਼ਿਲਾਫ਼ ਸਖ਼ਤ ਯੂਏਪੀਏ ਅਤੇ ਹੋਰ ਧਾਰਾਵਾਂ ਤਹਿਤ ਅੱਜ ਇਥੋਂ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ 10,000 ਸਫ਼ਿਆਂ ਦੀ ਚਾਰਜਸ਼ੀਟ ਵਿਚ 747 ਗਵਾਹਾਂ ਨੂੰ ਸੂਚੀਬੱਧ ਕੀਤਾ ਹੈ ਅਤੇ ਇਨ੍ਹਾਂ ਵਿਚੋਂ 51 ਨੇ ਸੀਆਰਪੀਸੀ 164 (ਮੈਜਿਸਟਰੇਟ ਦੇ ਅੱਗੇ) ਦੇ ਤਹਿਤ ਆਪਣੇ ਬਿਆਨ ਦਰਜ ਕਰਵਾਏ ਹਨ।