ਭੁਪਾਲ, 17 ਦਸੰਬਰ
ਤਾਮਿਲਨਾਡੂ ‘ਚ ਹੈਲੀਕਾਪਟਰ ਹਾਦਸੇ ‘ਚ ਜਾਨ ਗਵਾਉਣ ਵਾਲੇ ਏਅਰ ਫੋਰਸ ਦੇ ਗਰੁੱਪ ਕੈਪਟਨ ਵਰੁਣ ਸਿੰਘ (39) ਦਾ ਅੱਜ ਮੱਧ ਪ੍ਰਦੇਸ਼ ਦੇ ਇਥੇ ਪੂਰੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਹਾਦਸੇ ‘ਚ ਇਕੱਲੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੰਗਲੌਰ ਦੇ ਫ਼ੌਜੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿੱਥੇ ਬੁੱਧਵਾਰ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਚਿਖਾ ਨੂੰ ਉਨ੍ਹਾਂ ਦੇ ਛੋਟੇ ਭਰਾ ਤਨੁਜ ਸਿੰਘ ਅਤੇ ਪੁੱਤਰ ਰਿਧੀਮਾਨ ਨੇ ਅਗਨੀ ਦਿਖਾਈ।