ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਲੋਕ ਜਨਸ਼ਕਤੀ ਪਾਰਟੀ (ਐੱਲਜੇਪੀ) ਦੇ ਇੱਕ ਧੜੇ ਦੇ ਨੇਤਾ ਚਿਰਾਗ ਪਾਸਵਾਨ ਦੀ ਉਹ ਅਪੀਲ ਖਾਰਜ ਕਰ ਦਿੱਤੀ ਹੈ ਜਿਸ ’ਚ ਉਸ ਨੇ ਲੋਕ ਸਭਾ ਪ੍ਰਧਾਨ ਓਮ ਬਿਰਲਾ ਵੱਲੋਂ ਪਸ਼ੂਪਤੀ ਕੁਮਾਰ ਪਾਰਸ ਨੂੰ ਸਦਨ ’ਚ ਪਾਰਟੀ ਦੇ ਆਗੂ ਵਜੋਂ ਮਾਨਤਾ ਦਿੱਤੇ ਜਾਣ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਰੇਖਾ ਪੱਲੀ ਨੇ ਕਿਹਾ ਕਿ ਉਨ੍ਹਾਂ ਨੂੰ ਪਟੀਸ਼ਨ ’ਚ ਕੋਈ ਗੱਲ ਨਜ਼ਰ ਨਹੀਂ ਆਉਂਦੀ। ਇਸ ਲਈ ਇਹ ਅਪੀਲ ਖਾਰਜ ਕੀਤੀ ਜਾਂਦੀ ਹੈ। ਅਦਾਲਤ ਇਸ ਮਾਮਲੇ ’ਚ ਚਿਰਾਗ ਨੂੰ ਜੁਰਮਾਨਾ ਲਾਉਣਾ ਚਾਹੁੰਦੀ ਸੀ ਪਰ ਉਸ ਦੇ ਵਕੀਲ ਦੀ ਅਪੀਲ ਮਗਰੋਂ ਅਜਿਹਾ ਨਹੀਂ ਕੀਤਾ। -ਪੀਟੀਆਈ