ਗਾਜ਼ੀਪੁਰ (ਯੂਪੀ): ਇੱਥੇ ਮੁਹੰਮਦਾਬਾਦ ਖੇਤਰ ਦੇ ਅਹਿਰੌਲੀ ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਛੇ ਜਣਿਆਂ ਨੂੰ ਕੁਚਲ ਦਿੱਤਾ, ਜਿਸ ਵਿੱਚ ਇੱਕ ਨਾਬਾਲਗ਼ ਵੀ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਉਮਾਸ਼ੰਕਰ ਯਾਦਵ (50), ਵੀਰੇਂਦਰ ਰਾਮ (45), ਚੰਦਰਾ ਮੋਹਨ ਰਾਏ (45), ਬਿਹਾਰੀ ਕੁਸ਼ਵਾਹਾ (35), ਸਤੇਂਦਰ ਠਾਕੁਰ (28) ਅਤੇ ਗੋਲੂ ਯਾਦਵ (15) ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਤੇਜ਼ ਰਫ਼ਤਾਰ ਬੇਕਾਬੂ ਹੋ ਗਿਆ ਅਤੇ ਸੜਕ ਕਿਨਾਰੇ ਖੋਖੇ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਟਰੱਕ ਡਰਾਈਵਰ ਨੂੰ ਫੜ ਲਿਆ ਅਤੇ ਉਸ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਬਾਅਦ ਵਿੱਚ ਉਹ ਸੜਕ ’ਤੇ ਇਕੱਠੇ ਹੋ ਗਏ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਅਤੇ ਐੱਸਪੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਸਥਿਤੀ ਨੂੰ ਸੰਭਾਲਿਆ। ਉਧਰ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ