ਨਵੀਂ ਦਿੱਲੀ, 13 ਅਕਤੂਬਰ
ਸੁਪਰੀਮ ਕੋਰਟ ਨੇ ਕਰਨਾਟਕ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਹਿਜਾਬ ਪਹਿਨਣ ’ਤੇ ਲੱਗੀ ਪਾਬੰਦੀ ਹਟਾਉਣ ਤੋਂ ਇਨਕਾਰ ਕਰਨ ਵਾਲੀ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਬਾਰੇ ਖੰਡਿਤ ਫੈਸਲਾ ਸੁਣਾਇਆ ਹੈ। ਜਸਟਿਸ ਹੇਮੰਤ ਗੁਪਤਾ ਨੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਦਾਇਰ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ ਜਦੋਂ ਕਿ ਜਸਟਿਸ ਸੁਧਾਂਸ਼ੂ ਧੂਲੀਆ ਨੇ ਪਟੀਸ਼ਨਾਂ ਨੂੰ ਸਵੀਕਾਰ ਕਰ ਲਿਆ ਹੈ। ਜਸਟਿਸ ਗੁਪਤਾ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਹਿਜਾਬ ਮਾਮਲੇ ਵਿੱਚ ਮਤਭੇਦ ਹੈ। ਹੁਣ ਇਹ ਮਾਮਲਾ ਚੀਫ ਜਸਟਿਸ ਆਫ ਇੰਡੀਆ ਯੂਯੂ ਲਲਿਤ ਦੇ ਸਾਹਮਣੇ ਜਾਏਗਾ।