ਟ੍ਰਿਬਿਊਨ ਨਿਊਜ਼ ਸਰਵਿਸ
ਮੰਡੀ, 21 ਅਪਰੈਲ
ਹਿਮਾਚਲ ਪ੍ਰਦੇਸ਼ ਦੀ ਲਾਹੌਲ ਵਾਦੀ ‘ਚ ਵੀਰਵਾਰ ਨੂੰ ਇਕ ਵਾਹਨ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸ ਵਿੱਚ ਸਵਾਰ ਬਰਤਾਨਵੀ ਨਾਗਰਿਕ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਇਹ ਹਾਦਸਾ ਕਬਾਇਲੀ ਜ਼ਿਲ੍ਹੇ ਲਾਹੌਲ ਅਤੇ ਸਪਿਤੀ ਦੇ ਸ਼ਿਤੀ ਨਾਲੇ ਕੋਲ ਵਾਪਰਿਆ। ਮ੍ਰਿਤਕ ਦੀ ਪਛਾਣ ਜੋਵਿਤਾ (58) ਵਜੋਂ ਹੋਈ ਹੈ, ਜੋ ਇੰਗਲੈਂਡ ਦਾ ਵਸਨੀਕ ਸੀ। ਜ਼ਖ਼ਮੀਆਂ ਦੀ ਪਛਾਣ ਸਥਾਨਕ ਨਿਵਾਸੀ ਸ਼ਮਸ਼ੇਰ ਅਤੇ ਵਿਜੇ ਦੱਸੀ ਗਈ ਹੈ ਜੋ ਮਨਾਲੀ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਪੁਲੀਸ ਨੇ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।