ਸ਼ਿਮਲਾ, 27 ਨਵੰਬਰ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੇਂ ਤਨਖਾਹ ਸਕੇਲਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮਿਆਦ ਵੀ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਅੱਜ ਇੱਥੇ ਹਿਮਾਚਲ ਪ੍ਰਦੇਸ਼ ਨਾਨ-ਗਜ਼ਟਿਡ ਇੰਪਲਾਈਜ਼ ਫੈਡਰੇਸ਼ਨ ਦੀ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੁਲਾਜ਼ਮਾਂ ਲਈ 1 ਜਨਵਰੀ, 2016 ਤੋਂ ਲਾਗੂ ਹੋਣ ਵਾਲੇ ਨਵੇਂ ਤਨਖਾਹ ਸਕੇਲਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਨਵਰੀ 2022 ਦੀ ਤਨਖਾਹ ਸੋਧੇ ਹੋਏ ਤਨਖਾਹ ਸਕੇਲਾਂ ਅਨੁਸਾਰ ਫਰਵਰੀ 2022 ਵਿੱਚ ਅਦਾ ਕੀਤੀ ਜਾਵੇਗੀ।