ਨਵੀਂ ਦਿੱਲੀ, 10 ਜਨਵਰੀ
ਹਾਕੀ ਇੰਡੀਆ ਨੇ ਬੁੱਧਵਾਰ ਨੂੰ ਦੱਖਣੀ ਅਫਰੀਕਾ ਦੇ ਕੇਪਟਾਊਨ ’ਚ 22 ਜਨਵਰੀ ਤੋਂ ਸ਼ੁਰੂ ਹੋ ਰਹੇ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ 26 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ| ਟੂਰਨਾਮੈਂਟ ਵਿੱਚ ਫਰਾਂਸ, ਨੀਦਰਲੈਂਡ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਦੀਆਂ ਟੀਮਾਂ ਹਿੱਸਾ ਲੈਣਗੀਆਂ। ਭਾਰਤੀ ਟੀਮ ਦੀ ਅਗਵਾਈ ਹਰਮਨਪ੍ਰੀਤ ਸਿੰਘ ਕਰਨਗੇ ਅਤੇ ਹਾਰਦਿਕ ਸਿੰਘ ਉਪ ਕਪਤਾਨ ਦੀ ਜ਼ਿੰਮੇਵਾਰੀ ਸੰਭਾਲਣਗੇ। ਨੌਜਵਾਨ ਅਰਾਏਜੀਤ ਸਿੰਘ ਹੁੰਦਲ ਅਤੇ ਬੌਬੀ ਸਿੰਘ ਧਾਮੀ ਨੂੰ ਜੂਨੀਅਰ ਟੀਮ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਗੋਲਕੀਪਰ ਪੀਆਰ ਸ਼੍ਰੀਜੇਸ਼, ਕ੍ਰਿਸ਼ਨ ਪਾਠਕ ਅਤੇ ਪਵਨ ਦੇ ਨਾਲ ਡਿਫੈਂਡਰ ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਅਮਿਤ ਰੋਹੀਦਾਸ, ਹਰਮਨਪ੍ਰੀਤ ਸਿੰਘ, ਵਰੁਣ ਕੁਮਾਰ, ਸੁਮਿਤ, ਸੰਜੇ ਅਤੇ ਰਬੀਚੰਦਰ ਸਿੰਘ ਮੋਇਰੰਗਥਮ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਟੀਮ ਵਿੱਚ ਚੁਣੇ ਗਏ ਮਿਡਫਿਲਡਰ ਵਿਵੇਕ ਸਾਗਰ ਪ੍ਰਸਾਦ, ਨੀਲਕਾਂਤਾ ਸ਼ਰਮਾ, ਰਾਜ ਕੁਮਾਰ ਪਾਲ, ਸ਼ਮਸ਼ੇਰ ਸਿੰਘ, ਵਿਸ਼ਨੁ ਕਾਂਤ ਸਿੰਘ, ਹਾਰਦਿਕ ਸਿੰਘ ਅਤੇ ਮਨਪ੍ਰੀਤ ਸਿੰਘ ਹਨ। ਫਾਰਵਰਡ ਲਾਈਨ ਵਿੱਚ ਮਨਦੀਪ ਸਿੰਘ, ਅਭਿਸ਼ੇਕ, ਸੁਖਜੀਤ ਸਿੰਘ, ਗੁਰਜੰਟ ਸਿੰਘ, ਲਲਿਤ ਕੁਮਾਰ ਉਪਾਧਿਆਏ, ਅਕਾਸ਼ਦੀਪ ਸਿੰਘ, ਅਰਾਈਜੀਤ ਸਿੰਘ ਹੁੰਦਲ, ਬੌਬੀ ਸਿੰਘ ਧਾਮੀ ਸ਼ਾਮਲ ਹਨ।