ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਸਬੰਧੀ ਨਿਯਮ ਬਣਾਉਣ ਲਈ ਹੋਰ ਤਿੰਨ ਮਹੀਨੇ ਦਾ ਸਮਾਂ ਮੰਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਅਰਜ਼ੀ ਸਹਾਇਕ ਕਾਨੂੰਨਾਂ ਲਈ ਸਥਾਈ ਕਮੇਟੀ ਦੇ ਸਬੰਧਤ ਵਿਭਾਗ ਨੂੰ ਦੇ ਦਿੱਤੀ ਗਈ ਹੈ। ਨਿਯਮਾਂ ਅਨੁਸਾਰ ਕਿਸੇ ਵੀ ਬਿੱਲ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਛੇ ਮਹੀਨੇ ਅੰਦਰ ਉਸ ਨਾਲ ਸਬੰਧਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ ਜਾਂ ਉਸ ਲਈ ਸਮਾਂ ਮਿਆਦ ਵਧਾਉਣ ਦੀ ਇਜਾਜ਼ਤ ਲਈ ਜਾਣੀ ਚਾਹੀਦੀ ਹੈ।
-ਪੀਟੀਆਈ