ਸ਼ਿਮਲਾ, 19 ਜੂਨ
ਕਾਂਗਰਸ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਪਤਨੀ ਕਮਲੇਸ਼ ਠਾਕੁਰ ਚੋਣ ਲੜੇ ਪਰ ਜਦੋਂ ਪਾਰਟੀ ਹਾਈਕਮਾਂਡ ਨੇ ਜ਼ੋਰ ਪਾਇਆ ਤਾਂ ਉਹ ਇਨਕਾਰ ਨਹੀਂ ਕਰ ਸਕੇ। ਉਨ੍ਹਾਂ ਨੂੰ ਪਾਰਟੀ ਨੇ ਡੇਹਰਾ ਵਿਧਾਨ ਸਭਾ ਤੋਂ ਪਾਰਟੀ ਉਮੀਦਵਾਰ ਬਣਾਇਆ। 10 ਜੁਲਾਈ ਨੂੰ ਹੋਣ ਵਾਲੀ ਚੋਣ ’ਚ ਉਨ੍ਹਾਂ ਨੂੰ ਡੇਹਰਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਦੋ ਵਾਰ ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ ਦੇ ਖਿਲਾਫ ਮੈਦਾਨ ‘ਚ ਉਤਾਰਿਆ ਗਿਆ ਹੈ।