ਚੇਨਈ, 30 ਨਵੰਬਰ
ਤਮਿਲ ਸੁਪਰਸਟਾਰ ਰਜਨੀਕਾਂਤ ਨੇ ਇਥੇ ਆਪਣੇ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਸੋਮਵਾਰ ਨੂੰ ਕਿਹਾ ਕਿ ਰਾਜਨੀਤੀ ਵਿੱਚ ਆਉਣ ਦੇ ਆਪਣੇ ਫੈਸਲੇ ਬਾਰੇ ਉਹ ਛੇਤੀ ਹੀ ਜਾਣੂ ਕਰਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ , ‘ਰਜਨੀ ਮੱਕਲ ਮੰਦਰਮ(ਆਰਐੱਮਐੱਮ)’ ਦੇ ਜ਼ਿਲ੍ਹਾ ਸਕੱਤਰਾਂ ਨਾਲ ਮੁਲਾਕਾਤ ਕੀਤੀ ਤੇ ਰਾਜਨੀਤੀ ਵਿੱਚ ਆਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਤਮਿਲਨਾਡੂ ਵਿੱਚ ਅਪਰੈਲ-ਮਈ 2021 ਵਿੱਚ ਵਿਧਾਨ ਸਭਾ ਚੋਣਾਂ ਹਨ।-ਏਜੰਸੀ