ਬਾਰਾਮੂਲਾ (ਜੰਮੂ-ਕਸ਼ਮੀਰ), 11 ਸਤੰਬਰ
ਹਾਲ ਹੀ ਵਿੱਚ ਕਾਂਗਰਸ ਨੂੰ ਅਲਵਿਦਾ ਆਖਣ ਵਾਲੇ ਗ਼ੁਲਾਮ ਨਬੀ ਆਜ਼ਾਦ ਨੇ ਅੱਜ ਕਿਹਾ ਕਿ ਉਹ 10 ਦਿਨਾਂ ਦੇ ਅੰਦਰ ਆਪਣੀ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਆਜ਼ਾਦ ਹੋਵੇਗੀ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸਿਆਸੀ ਜਥੇਬੰਦੀ ਦਾ ਏਜੰਡਾ ਜੰਮੂ-ਕਸ਼ਮੀਰ ਦੇ ਰਾਜ ਦੀ ਬਹਾਲੀ ਅਤੇ ਲੋਕਾਂ ਦੇ ਰੁਜ਼ਗਾਰ ਅਤੇ ਅਧਿਕਾਰਾਂ ਲਈ ਸੰਘਰਸ਼ ਕਰਨਾ ਹੋਵੇਗਾ।