ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 14 ਸਤੰਬਰ
ਸਮਾਜਿਕ ਕਾਰਕੁਨ ਤੇ ਵਕੀਲ ਪ੍ਰਸ਼ਾਂਤ ਭੂਸ਼ਨ ਨੇ ਅੱਜ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਅਦਾਲਤੀ ਹੱਤਕ ਮਾਮਲੇ ’ਚ ਉਸ ਨੂੰ ਕੀਤਾ ਗਿਆ ਇੱਕ ਰੁਪਏ ਦਾ ਜੁਰਮਾਨਾ ਬੈਂਕ ਡਰਾਫਟ ਰਾਹੀਂ ਭਰਨਗੇ। ਪ੍ਰਸ਼ਾਂਤ ਭੂਸ਼ਨ ਨੇ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਨੂੰ ਗ੍ਰਿਫ਼ਤਾਰ ਕੀਤੇ ਜਾਣ ’ਤੇ ਵੀ ਸਵਾਲ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਉਸ ਵੱਲੋਂ ਜੁਰਮਾਨਾ ਭਰਨ ਦਾ ਮਤਲਬ ਇਹ ਨਹੀਂ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਦਾ ਫ਼ੈਸਲਾ ਮਨਜ਼ੂਰ ਹੈ। ਉਹ ਅੱਜ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਜਾ ਰਹੇ ਹਨ।