ਨਵੀਂ ਦਿੱਲੀ: ਦਿ ਕਾਊਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਨੇ 10ਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਅਤੇ ਨਾਲ ਬਾਅਦ ਵਿੱਚ ਵਿਦਿਆਰਥੀਆਂ ਵੱਲੋਂ ਪ੍ਰੀਖਿਆ ਦੇ ਸਕਣ ਸਬੰਧੀ ਦਿੱਤਾ ਬਦਲ ਵੀ ਵਾਪਸ ਲੈ ਲਿਆ ਹੈ। ਬੋਰਡ ਦੇ ਸਕੱਤਰ ਗੈਰੀ ਅਰਾਥੂਨ ਨੇ ਕਿਹਾ, ‘ਦੇਸ਼ ’ਚ ਕੋਵਿਡ-19 ਮਹਾਮਾਰੀ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੀਆਈਐੱਸਸੀਈ ਨੇ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਵਿਦਿਆਰਥੀਆਂ ਲਈ ਪਹਿਲਾਂ ਐਲਾਨਿਆ ਗਿਆ ਬਾਅਦ ਵਿੱਚ ਪ੍ਰੀਖਿਆ ਦੇਣ ਦਾ ਬਦਲ ਵਾਪਸ ਲੈ ਲਿਆ ਗਿਆ ਹੈ। ਸਾਡੇ ਵਿਦਿਆਰਥੀਆਂ ਤੇ ਸਿੱਖਿਆ ਸੰਸਥਾ ਦੀ ਸੁਰੱਖਿਆ ਤੇ ਭਲਾਈ ਸਾਡੀ ਪਹਿਲ ਹੈ ਅਤੇ ਸਾਡੀ ਲਈ ਸਭ ਤੋਂ ਮਹੱਤਵਪੂਰਨ ਹੈ।’ ਉਨ੍ਹਾਂ ਕਿਹਾ ਕਿ ਨਤੀਜਿਆਂ ਲਈ ਤਾਰੀਕ ਬਾਅਦ ਵਿੱਚ ਐਲਾਨੀ ਜਾਵੇਗੀ। -ਪੀਟੀਆਈ