ਨਵੀਂ ਦਿੱਲੀ, 5 ਅਗਸਤ
ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਰਿਪੋਰਟਾਂ ਸੱਚ ਹਨ ਤਾਂ ਪੈਗਾਸਸ ਜਾਸੂਸੀ ਦੇ ਦੋਸ਼ ਗੰਭੀਰ ਹਨ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ, ਜਿਨ੍ਹਾਂ ਵਿੱਚ ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰ ਐੱਨ. ਰਾਮ ਸ਼ਾਮਲ ਹਨ, ਨੂੰ ਕਿਹਾ ਕਿ ਉਹ ਇਜ਼ਰਾਈਲ ਦੇ ਸਪਾਈਵੇਅਰ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਆਪਣੀਆਂ ਅਰਜ਼ੀਆਂ ਦੀਆਂ ਕਾਪੀਆਂ ਕੇਂਦਰ ਨੂੰ ਮੁਹੱਈਆ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਕੋਈ ਨੋਟਿਸ ਲੈਣ ਲਈ ਮੌਜੂਦ ਰਹੇ।