ਨਵੀਂ ਦਿੱਲੀ, 5 ਜੂਨ
ਉਤਰੀ ਤੇ ਮੱਧ ਭਾਰਤ ਵਿਚ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਿਹਾ ਤੇ ਵਧ ਰਹੇ ਤਾਪਮਾਨ ਕਾਰਨ ਲੋਕ ਕਾਫੀ ਪ੍ਰੇਸ਼ਾਨ ਹੋਏ। ਅੱਜ ਐਤਵਾਰ ਦਾ ਦਿਨ ਹੋਣ ਕਰਕੇ ਜ਼ਿਆਦਾਤਰ ਲੋਕ ਘਰਾਂ ਵਿਚ ਹੀ ਰਹੇ। ਦਿੱਲੀ ਤੇ ਮੱਧ ਪ੍ਰਦੇਸ਼ ਵਿਚ ਅੱਜ ਤਾਪਮਾਨ 47 ਡਿਗਰੀ ਸੈਲਸੀਅਸ ਰਿਹਾ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਪੰਜਾਬ, ਹਰਿਆਣਾ, ਰਾਜਸਥਾਨ, ਉਤਰ ਪ੍ਰਦੇਸ਼ ਵਿਚ ਅੱਜ ਗਰਮ ਹਵਾਵਾਂ ਚੱਲੀਆਂ। ਉਨ੍ਹਾਂ ਅਨੁਸਾਰ ਹਾਲੇ ਚਾਰ ਪੰਜ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ।