ਚੰਡੀਗੜ੍ਹ, 3 ਜਨਵਰੀ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਕਿਹਾ ਕਿ ਪਹਿਲੇ ਪੜਾਅ ਦੌਰਾਨ ਪੰਜਾਬ ਦੇ ਕਰੀਬ 1.60 ਲੱਖ ਸਿਹਤ ਕਰਮਚਾਰੀਆਂ ਨੂੰ ਕੋਵਿਡ-19 ਟੀਕਾ ਲਗਾਇਆ ਜਾਵੇਗਾ। ਪ੍ਰਮੁੱਖ ਸਕੱਤਰ (ਸਿਹਤ) ਹੁਸਨ ਲਾਲ ਨੇ ਕਿਹਾ ਕਿ ਕੋਵਿਡ ਪੋਰਟਲ ‘ਤੇ 1.60 ਲੱਖ ਸਿਹਤ ਕਰਮਚਾਰੀਆਂ ਨਾਲ ਸਬੰਧਿਤ ਅੰਕੜੇ ਪਹਿਲਾਂ ਹੀ ਅਪਲੋਡ ਕੀਤੇ ਜਾ ਚੁੱਕੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ, ” ਜੋ ਟੀਕਾ ਆ ਰਿਹਾ ਹੈ, ਉਹ ਸਭ ਤੋਂ ਪਹਿਲਾਂ ਰਾਜ ਦੇ 1.60 ਲੱਖ ਸਿਹਤ ਕਰਮਚਾਰੀਆਂ ਨੂੰ ਲਗਾਇਆ ਜਾਵੇਗਾ।”