ਨਵੀਂ ਦਿੱਲੀ, 20 ਜੂਨ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਵਿਸ਼ੇਸ਼ ਜੱਜ ਨਿਆਏ ਬਿੰਦੂ ਨੇ ਪਟੀਸ਼ਨ ’ਤੇ ਮੁਲਜ਼ਮ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਬੁੱਧਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿੱਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਸੀ।