ਨਵੀਂ ਦਿੱਲੀ, 24 ਮਾਰਚ
ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਵਿਡ-19 ਦੇ ਮਾਮਲੇ ਵਾਧੇ ਦੇ ਮੱਦੇਨਜ਼ਰ ਕੇਂਦਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਗਾਮੀ ਤਿਉਹਾਰ ਜਨਤਕ ਥਾਵਾਂ ’ਤੇ ਨਾ ਮਨਾਉਣ ਦੇਣ ਲਈ ਪਾਬੰਦੀਆਂ ਲਾਉਣ ਲਈ ਕਿਹਾ ਹੈ। ਸਿਹਤ ਮੰਤਰਾਲੇ ਦੀ ਵਧੀਕ ਸਕੱਤਰ ਆਰਤੀ ਆਹੂਜਾ ਨੇ ਰਾਜ ਦੇ ਮੁੱਖ ਸੱਕਤਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਕਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਕਰੋਨਾ ਵਿਰੁੱਧ ਲੜਾਈ ਨਾਜ਼ੁਕ ਮੋੜ ’ਤੇ ਹੈ। ਹਾਲ ਹੀ ਵਿੱਚ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਤੋਂ ਕਰੋਨਾ ਦੇ ਵੱਧ ਰਹੇ ਕੇਸਾਂ ਅਤੇ ਮੌਤਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ। ਆਉਣ ਵਾਲੇ ਤਿਉਹਾਰਾਂ ਜਿਵੇਂ ਕਿ ਹੋਲੀ, ਸ਼ਬ-ਏ-ਬਰਾਤ, ਬੀਹੂ, ਈਸਟਰ ਅਤੇ ਈਦ-ਉਲ-ਫਿਤਰ ਦੇ ਮੱਦੇਨਜ਼ਰ ਸਲਾਹ ਦਿੱਤੀ ਜਾਂਦੀ ਹੈ ਕਿ ਰਾਜ ਇਨ੍ਹਾਂ ਤਿਉਹਾਰਾਂ ਨੂੰ ਜਨਤਕ ਤੌਰ ’ਤੇ ਮਨਾਉਣ ਲਈ ਪਾਬੰਦੀਆਂ ਲਗਾਉਣ।