ਮੁੰਬਈ, 19 ਸਤੰਬਰ
ਇੱਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਸ਼ਿਵ ਸੈਨਾ ਆਗੂ ਹੁਣ 14 ਦਿਨ ਹੋਰ ਜੇਲ੍ਹ ਵਿਚ ਰਹਿਣਗੇ। ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਵਾਧੂ ਚਾਰਜਸ਼ੀਟ ਦਾ ਨੋਟਿਸ ਲਿਆ ਤੇ ਹਿਰਾਸਤ ਵਿਚ ਵਾਧਾ ਕਰ ਦਿੱਤਾ। -ਪੀਟੀਆਈ