ਨਵੀਂ ਦਿੱਲੀ, 13 ਸਤੰਬਰ
ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਸੋਮਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਰਾਜਧਾਨੀ ਸਥਿਤ ਭਾਜਪਾ ਦਫ਼ਤਰ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੌਤਮ, ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਮੈਂਬਰ ਅਨਿਲ ਬਲੂਨੀ ਅਤੇ ਕੌਮੀ ਬੁਲਾਰੇ ਆਰ ਪੀ ਸਿੰਘ ਵੀ ਹਾਜ਼ਰ ਸਨ। ਭਾਜਪਾ ਵਿੱਚ ਸ਼ਾਮਲ ਹੋਣ ਬਾਅਦ ਇੰਦਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਅੱਜ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। -ਏਜੰਸੀ