ਨਵੀਂ ਦਿੱਲੀ, 5 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਵਾਤਾਵਰਨ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ ਲਈ ਸਪੱਸ਼ਟ ਰੋਡਮੈਪ ਦੇ ਨਾਲ ਅੱਗੇ ਵਧ ਰਿਹਾ ਹੈ ਤੇ ਉਸ ਨੇ ਮੌਜੂਦਾ ਲੋੜਾਂ ਅਤੇ ਭਵਿੱਖ ਦੇ ਦ੍ਰਿਸ਼ਟੀਕੋਣ ਵਿਚਕਾਰ ਸੰਤੁਲਨ ਰੱਖਿਆ ਹੈ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਉਨ੍ਹਾਂ ਕਿਹਾ ਕਿ ਜੇ ਭਾਰਤ ਨੇ ਆਪਣੇ 4-ਜੀ ਅਤੇ 5-ਜੀ ਟੈਲੀਕਾਮ ਨੈੱਟਵਰਕ ਦਾ ਵਿਸਥਾਰ ਕੀਤਾ ਹੈ ਤਾਂ ਇਸ ਨੇ ਆਪਣੇ ਜੰਗਲਾਂ ਦੇ ਘੇਰੇ ਨੂੰ ਵੀ ਉਸੇ ਪੱਧਰ ਤੱਕ ਵਧਾ ਦਿੱਤਾ ਹੈ।