ਵਾਸ਼ਿੰਗਟਨ, 16 ਅਕਤੂਬਰ
Hardeep Nijjar Murder Case: ਅਮਰੀਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤ ਪਿਛਲੇ ਸਾਲ ਸਿੱਖ ਵੱਖਵਾਦੀ ਦੀ ਹੱਤਿਆ ਮਾਮਲੇ ਦੀ ਜਾਂਚ ਮਾਮਲੇ ਵਿਚ ਕੈਨੇਡਾ ਦਾ ਸਹਿਯੋਗ ਨਹੀਂ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਯੂ ਮਿਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾਕ ਕਿ ਕੈਨੇਡਾ ਮਾਮਲੇ ਦੀ ਗੱਲ ਕਰੀਏ ਤਾਂ ਅਸੀ ਸਪੱਸ਼ਟ ਕਰ ਦਿੱਤਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ, ਅਸੀਂ ਚਾਹੁੰਦੇ ਹਾਂ ਕਿ ਭਾਰਤਾ ਸਰਕਾਰ ਕੈਨੇਡਾ ਨਾਲ ਜਾਂਚ ਵਿਚ ਸਹਿਯੋਗ ਕਰੇ। ਜ਼ਾਹਿਰ ਹੈ, ਉਨ੍ਹਾਂ ਨੇ ਇਹ ਰਸਤਾ ਨਹੀਂ ਚੁਣਿਆ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ( Canada’s prime minister, Justin Trudeau) ਨੇ ਇਕ ਦਿਨ ਪਹਿਲਾਂ ਦੋਸ਼ ਲਾਏ ਸਨ ਕਿੇ ਪਿਛਲੇ ਸਾਲ ਜੂਨ ਵਿਚ ਮਾਰੇ ਗਏ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਅਧਿਕਾਰੀ ਸ਼ਾਮਲ ਸਨ। ਟਰੂਡੋ ਨੇ ਦੋਸ਼ ਲਾਇਆ ਕਿ ਦੇਸ਼ ਦੀ ਕੌਮੀ ਪੁਲੀਸ ਫੋਰਸ ਰਾਇਲ ਕੈਨੇਡੀਅਨ ਮਾਉਂਟਿਡ ਪੁਲੀਸ (Royal Canadian Mounted Police ) ਕੋਲ ਸਪੱਸ਼ਟ ਅਤੇ ਪੱਕੇ ਸਬੂਤ ਹਨ ਕਿ ਭਾਰਤ ਸਰਕਾਰ ਦੇ ਏਜੰਟ ਜਨਤਕ ਸੁਰੱਖਿਆ ਲਈ ਮਹੱਤਵਪੂਰਨ ਖ਼ਤਰਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ ਅਤੇ ਹੁਣ ਵੀ ਸ਼ਾਮਲ ਹਨ। -ਪੀਟੀਆਈ