ਨਵੀਂ ਦਿੱਲੀ, 22 ਅਪਰੈਲ
ਕੇਂਦਰ ਸਿਹਤ ਮੰਤਰੀ ਮਨਸੁੱਖ ਮੰਡਾਵੀਆ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ਭਾਰਤ ਕਰੋਨਾ ਵੈਕਸੀਨ ਬਣਾਉਣ ਵਾਲੇ ਸਭ ਤੋਂ ਵੱਡੇ ਦੇਸ਼ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ ਸੌ ਤੋਂ ਵੱਧ ਦੇਸ਼ਾਂ ਨੂੰ 17 ਕਰੋੜ ਤੋਂ ਜ਼ਿਆਦਾ ਕਰੋਨਾ ਡੋਜ਼ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਟੀਕਾਕਰਨ ਮੁਹਿੰਮ ਵੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ।