ਨਵੀਂ ਦਿੱਲੀ, 3 ਜੁਲਾਈ
ਜੰਮੂ-ਕਸ਼ਮੀਰ ਵਿਚ ਅਤਿਵਾਦੀਆਂ ਦੀ ਘੁਸਪੈਠ ਅਤੇ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਖ਼ਿਲਾਫ਼ ਭਾਰਤ ਨੇ ਪਾਕਿਸਤਾਨ ਕੋਲ ਸਖ਼ਤ ਵਿਰੋਧ ਜਤਾਇਆ ਹੈ। ਭਾਰਤ ਨੇ ਕਿਹਾ ਕਿ ਇਸ ਸਾਲ ਜੂਨ ਮਹੀਨੇ ਤੱਕ ਪਾਕਿਸਤਾਨੀ ਫੌਜਾਂ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਦੀਆਂ 24432 ਤੋਂ ਵੱਧ ਘਟਨਾਵਾਂ ਵਿੱਚ 14 ਭਾਰਤੀ ਮਾਰੇ ਗਏ ਹਨ ਅਤੇ 88 ਜ਼ਖ਼ਮੀ ਹੋਏ ਹਨ। ਸੂਤਰਾਂ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਹੈ ਕਿ ਉਹ ਅਤਿਵਾਦੀਆਂ ਦੀ ਘੁਸਪੈਠ ਕਰਵਾ ਕੇ ਵਾਦੀ ਦੇ ਹਾਲਾਤ ਨੂੰ ਵਿਗਾੜ ਰਿਹਾ ਹੈ।