ਪਿਥੋਰਾਗੜ੍ਹ, 20 ਨਵੰਬਰ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਆਪਣੇ ਗੁਆਂਢੀ ਦੇਸ਼ਾਂ ਨਾਲ ਸੁਖਾਵੇਂ ਸਬੰਧ ਚਾਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਦੇਸ਼ ਨੇ ਭਾਰਤ ਦੀ ਇਕ ਇੰਚ ਜ਼ਮੀਨ ’ਤੇ ਵੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਉਹ ਉੱਤਰਾਖੰਡ ਦੇ ਪਿਥੋਰਾਗੜ੍ਹ ਜ਼ਿਲ੍ਹੇ ਵਿੱਚ ਸ਼ਹੀਦ ਸਨਮਾਨ ਯਾਤਰਾ ਦੇ ਦੂਜੇ ਭਾਗ ਨੂੰ ਸ਼ੁਰੂ ਕਰਵਾਉਣ ਲਈ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਭਾਰਤ ਨੇ ਕਦੇ ਵੀ ਕਿਸੇ ਦੇਸ਼ ’ਤੇ ਹਮਲਾ ਨਹੀਂ ਕੀਤਾ ਤੇ ਨਾ ਹੀ ਵਿਦੇਸ਼ੀ ਧਰਤੀ ’ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਨੇ ਪਾਕਿਸਤਾਨ ਦਾ ਨਾਂ ਲੈਂਦਿਆਂ ਕਿਹਾ ਕਿ ਇਸ ਦੇਸ਼ ਵੱਲੋਂ ਅਤਿਵਾਦੀ ਗਤੀਵਿਧੀਆਂ ਰਾਹੀਂ ਭਾਰਤ ਵਿੱਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਜਾਂਦੀ ਹੈ ਤੇ ਇਸ ਸਬੰਧ ਵਿੱਚ ਭਾਰਤ ਵੱਲੋਂ ਪਾਕਿਸਤਾਨ ਨੂੰ ਪਹਿਲਾਂ ਹੀ ਸਖਤ ਸੁਨੇਹਾ ਦਿੱਤਾ ਜਾ ਚੁੱਕਾ ਹੈ। -ਪੀਟੀਆਈ