ਨਵੀਂ ਦਿੱਲੀ, 28 ਜੁਲਾਈ
ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਮੁਤਾਬਕ 17 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਤੇ ਮੁਟਿਆਰਾਂ ਵੋਟਰ ਸੂਚੀ ’ਚ ਨਾਮ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਹੁਣ ਵੋਟਰ ਸੂਚੀ ‘ਚ ਆਪਣਾ ਨਾਂਅ ਦਰਜ ਕਰਵਾਉਣ ਲਈ 18 ਸਾਲ ਦੀ ਉਮਰ ਪੂਰੀ ਹੋਣ ਤੱਕ ਉਡੀਕ ਨਹੀਂ ਕਰਨੀ ਪਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਸਾਰੇ ਰਾਜਾਂ ਦੇ ਸੀਈਓ/ਈਆਰਓਜ਼/ਏਈਆਰਓਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹਾ ਟੈਕਨਾਲੋਜੀ ਹੱਲ ਤਿਆਰ ਕਰਨ ਜਿਸ ਨਾਲ ਨੌਜਵਾਨਾਂ ਨੂੰ ਪਹਿਲਾਂ ਤੋਂ ਹੀ ਅਪਲਾਈ ਕਰਨ ਦੀ ਸਹੂਲਤ ਮਿਲੇ।