ਨਵੀਂ ਦਿੱਲੀ: ਭਾਰਤ ਨੇ ਵਿਦੇਸ਼ਾਂ ’ਚ ਨੌਕਰੀ ਦੀ ਭਾਲ ਕਰ ਰਹੇ ਭਾਰਤੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਨੌਕਰੀ ਲਈ ਦੇਸ਼ ਛੱਡਣ ਤੋਂ ਪਹਿਲਾਂ ਨੌਕਰੀ ਦੇਣ ਵਾਲੀਆਂ ਵਿਦੇਸ਼ੀ ਕੰਪਨੀਆਂ ਦੀ ਭਰੋਸੇਯੋਗਤਾ ਅਤੇ ਭਰਤੀ ਏਜੰਟਾਂ ਦੇ ਪਿਛੋਕੜ ਦੀ ਜਾਂਚ ਕਰ ਲੈਣ। ਸਰਕਾਰ ਨੇ ਇਹ ਸਲਾਹ ਮਿਆਂਮਾਰ ’ਚ ਕਈ ਭਾਰਤੀਆਂ ਨੂੰ ਨੌਕਰੀ ਦੇਣ ਦੇ ਨਾਂ ’ਤੇ ਕੀਤੀ ਗਈ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜਾਰੀ ਕੀਤੀ ਹੈ। -ਪੀਟੀਆਈ