ਜੈਪੁਰ, 5 ਦਸੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਇੰਦਰਾ ਗਾਂਧੀ ਨੇ ‘ਗਰੀਬੀ ਹਟਾਓ’ ਦਾ ਨਾਅਰਾ ਦਿੱਤਾ ਸੀ, ਪਰ ਮੋਦੀ ਸਰਕਾਰ ਨੇ 2014 ਮਗਰੋਂ ਗਰੀਬੀ ਨੂੰ ਖ਼ਤਮ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ‘ਗਰੀਬੀ ਹਟਾਓ’ ਦੀ ਥਾਂ ਗਰੀਬਾਂ ਨੂੰ ਹੀ ਖ਼ਤਮ ਕਰ ਦਿੱਤਾ। ਜੈਪੁਰ ਵਿੱਚ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਦਾਅਵਾ ਕੀਤਾ ਕਿ ਭਾਜਪਾ 2023 ਦੀਆਂ ਅਸੈਂਬਲੀ ਚੋਣਾਂ ਵਿੱਚ ਦੋ-ਤਿਹਾਈ ਬਹੁਮਤ ਨਾਲ ਰਾਜਸਥਾਨ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਭਾਜਪਾ ਰਾਜਸਥਾਨ ਸਰਕਾਰ ਦਾ ਤਖ਼ਤਾ ਕਦੇ ਵੀ ਨਹੀਂ ਪਲਟੇਗੀ ਤੇ ਪਾਰਟੀ 2023 ਵਿੱਚ ਮਜ਼ਬੂਤ ਬਹੁਮਤ ਨਾਲ ਸੱਤਾ ਵਿਚ ਆਏਗੀ। -ਪੀਟੀਆਈ