ਨਵੀਂ ਦਿੱਲੀ, 29 ਨਵੰਬਰ
ਵਿੱਤ ਮੰਤਰਾਲੇ ਨੇ ਜਨਤਕ ਖੇਤਰ ਦੀਆਂ ਬੀਮਾ ਕੰਪਨੀਆਂ ਨੂੰ ਆਪਣੀਆਂ ਬਰਾਂਚਾਂ ਨੂੰ ਤਰਕਸੰਗਤ ਕਰਨ ਅਤੇ ਅਜਿਹੇ ਖਰਚਿਆਂ ’ਚ ਕਟੌਤੀ ਕਰਨ ਨੂੰ ਕਿਹਾ ਹੈ ਜਿਨ੍ਹਾਂ ਤੋਂ ਬਚਿਆ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਇਹ ਨਿਰਦੇਸ਼ ਵਿਸ਼ੇਸ਼ ਤੌਰ ’ਤੇ ਨੈਸ਼ਨਲ ਇੰਸ਼ੋਰੈਂਸ, ਓਰੀਐਂਟਲ ਇੰਸ਼ੋਰੈਂਸ ਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਲਈ ਹਨ, ਜਿਸ ਨਾਲ ਇਨ੍ਹਾਂ ਕੰਪਨੀਆਂ ਦੀ ਵਿੱਤੀ ਹਾਲਤ ਸੁਧਾਰੀ ਜਾ ਸਕੇ। ਇਸ ਤੋਂ ਪਹਿਲਾਂ ਇਸ ਸਾਲ ਕੇਂਦਰੀ ਮੰਤਰੀ ਮੰਡਲ ਨੇ ਜਨਤਕ ਖੇਤਰ ਦੀਆਂ ਸਾਧਾਰਨ ਬੀਮਾ ਕੰਪਨੀਆਂ ਦੇ ਰਲੇਵੇਂ ਦੀ ਪ੍ਰਕਿਰਿਆ ਰੋਕ ਦਿੱਤੀ ਸੀ। ਪੂੰਜੀ ਪਾਉਣ ਦੀ ਪ੍ਰਕਿਰਿਆ ਤਹਿਤ ਨੈਸ਼ਨਲ ਇੰਸ਼ੋਰੈਂਸ ਨੂੰ ਅਧਿਕਾਰਤ ਸ਼ੇਅਰ ਪੂੰਜੀ ਵਧਾ ਕੇ 7500 ਕਰੋੜ ਰੁਪਏ ਕਰਨ ਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਤੇ ਓਰੀਐਂਟਲ ਇੰਡੀਆ ਇੰਸ਼ੋਰੈਂਸ ਨੂੰ ਅਧਿਕਾਰਤ ਪੂੰਜੀ 5 ਹਜ਼ਾਰ ਕਰੋੜ ਰੁਪਏ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। -ਪੀਟੀਆਈ