ਨਵੀਂ ਦਿੱਲੀ, 29 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਯੋਗ ਗੁਰੂ ਰਾਮਦੇਵ ਨੂੰ ਕੋਵਿਡ-19 ਦੇ ਇਲਾਜ ਲਈ ‘ਕੋਰੋਨਿਲ’ ਵਰਤੋਂ ਸਬੰਧੀ ਕੁੱਝ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਕਿਹਾ ਕਿ ਉਹ ਰਾਮਦੇਵ ਖਿਲਾਫ਼ ਡਾਕਟਰਾਂ ਦੀਆਂ ਕਈ ਐਸੋਸੀਏਸ਼ਨਾਂ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਰਹੇ ਹਨ। ਅਦਾਲਤ ਨੇ ਕਿਹਾ ਕਿ ਨਿਰਦੇਸ਼ ਦਾ ਪਾਲਣ ਨਹੀਂ ਕੀਤਾ ਗਿਆ ਤਾਂ ਸੋਸ਼ਲ ਮੀਡੀਆ ਮੰਚ ‘ਐਕਸ’ ਇਸ ਸਮੱਗਰੀ ਨੂੰ ਹਟਾ ਦੇਵੇਗਾ। -ਪੀਟੀਆਈ