ਨਵੀਂ ਦਿੱਲੀ: ਰਾਹੁਲ ਗਾਂਧੀ ਵੱਲੋਂ ‘ਉੱਤਰ-ਦੱਖਣ’ ਸਬੰਧੀ ਕੀਤੀ ਟਿੱਪਣੀ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਭਾਰਤੀਆਂ ਦਾ ਅਪਮਾਨ ਕਰਨਾ ਰਾਹੁਲ ਗਾਂਧੀ ਦਾ ਪਸੰਦੀਦਾ ਸ਼ੌਕ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਕਈ ਵਾਰ ਨਿਖੇਧੀ ਹੋ ਚੁੱਕੀ ਹੈ ਜਦਕਿ ਉਨ੍ਹਾਂ ਦੇ ਕੈਬਨਿਟ ਸਾਥੀ ਰਵੀ ਸ਼ੰਕਰ ਪ੍ਰਸਾਦ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਤੋਂ ਇਹ ਸਵਾਲ ਵੀ ਪੈਦਾ ਹੁੰਦਾ ਹੈ ਕਿ ਇੱਕ ਕੌਮੀ ਪਾਰਟੀ ਦੇ ਸਾਬਕਾ ਮੁਖੀ ਕਿੰਨੇ ਜ਼ਿੰਮੇਵਾਰ ਹਨ।
-ਪੀਟੀਆਈ