ਨਵੀਂ ਦਿੱਲੀ, 5 ਫਰਵਰੀ
ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਦਰਜ ਹੋਏ ਇਕ ਕੇਸ ਵਿੱਚ ਕਾਮੇਡੀਅਨ ਮੁਨੱਵਰ ਫਾਰੂਕੀ ਨੂੰ ਅੱਜ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਬੈਂਚ ਨੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ ਦਰਜ ਹੋਏ ਇਕ ਹੋਰ ਵੱਖਰੇ ਕੇਸ ’ਚ ਕਾਮੇਡੀਅਨ ਖ਼ਿਲਾਫ਼ ਜਾਰੀ ਹੋਏ ਪ੍ਰੋਡਕਸ਼ਨ ਵਾਰੰਟ ’ਤੇ ਵੀ ਰੋਕ ਲਗਾ ਦਿੱਤੀ ਹੈ। -ਪੀਟੀਆਈ