ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖ਼ਰ ਖਿਲਾਫ਼ ਦਰਜ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਕੇਸ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੇਜ਼ ਨੂੰ ਅੱਜ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਫਰਨਾਂਡੇਜ਼ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਇਹ ਰਾਹਤ ਦਿੱਤੀ ਹੈ। ਕੇਸ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ। ਜੱਜ ਪ੍ਰਵੀਨ ਸਿੰਘ ਨੇ 31 ਅਗਸਤ ਨੂੰ ਈਡੀ ਵੱਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਫਰਨਾਂਡੇਜ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਫਰਨਾਂਡੇਜ਼ ਨੂੰ ਪਹਿਲੀ ਵਾਰ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। -ਪੀਟੀਆਈ