ਵਸ਼ਿੰਗਟਨ, 22 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਕੋਵਿਡ-19 ਸਿਖਰ ਵਾਰਤਾ ਨੂੰ ਵਰਚੂਅਲ ਢੰਗ ਨਾਲ ਸੰਬੋਧਨ ਕਰਦਿਆਂ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਕੌਮਾਂਤਰੀ ਯਾਤਰਾਵਾਂ ਨੂੰ ਸੁਖਾਲਾ ਬਣਾਉਣ ਲਈ ਵੱਖ ਵੱਖ ਦੇਸ਼ ਆਪਸੀ ਸਹਿਮਤੀ ਨਾਲ ਕੋਵਿਡ ਸਰਟੀਫਿਕੇਟਾਂ ਨੂੰ ਮਾਨਤਾ ਦੇਣ। ਇਹ ਸਿਖਰ ਵਾਰਤਾ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਸ੍ਰੀ ਮੋਦੀ ਨੇ ਕਿਹਾ ਗਿਆ ਭਾਰਤ ਵੱਲੋਂ ਕੋਵਿਡ ਵੈਕਸੀਨ ਦਾ ਉਤਪਾਦਨ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕੋਵਿਡ-19 ਕਾਰਨ ਦੁਨੀਆਂ ਦੀ ਆਰਥਿਕਤਾ ਨੂੰ ਹੋਏ ਨੁਕਸਾਨ ’ਤੇ ਵੀ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੌਮਾਂਤਰੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਕੋਵਿਡ ਸਰਟੀਫਿਕੇਟਾਂ ਨੂੰ ਵੱਖ ਵੱਖ ਦੇਸ਼ਾਂ ਵੱਲੋਂ ਮਾਨਤਾ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਸਾਲ 2020 ਦੇ ਸ਼ੁਰੂ ਵਿੱਚ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਦੇਸ਼ ਵਿੱਚ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। -ਪੀਟੀਆਈ