ਸ੍ਰੀਨਗਰ, 6 ਸਤੰਬਰ
ਕਸ਼ਮੀਰ ਘਾਟੀ ਦੇ 10 ਵਿਚੋਂ ਅੱਠ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਕੱਟੜਪੰਥੀ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਦੀ ਮੌਤ ਤੋਂ ਕੁਝ ਘੰਟੇ ਮਗਰੋਂ ਲੰਘੇ ਬੁੱਧਵਾਰ ਦੇਰ ਰਾਤ ਫੋਨ ’ਤੇ ਕਾਲ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਤੇ ਬਡਗਾਮ ਜ਼ਿਲ੍ਹਿਆਂ ਨੂੰ ਛੱਡ ਕੇ ਸੋਮਵਾਰ ਸ਼ਾਮ ਕਰੀਬ 7 ਵਜੇ ਵਾਦੀ ਦੇ ਸਾਰੇ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆ। ਪੁਲੀਸ ਅਧਿਕਾਰੀ ਨੇ ਕਿਹਾ ਕਿ ਸ੍ਰੀਨਗਰ ਤੇ ਬਡਗਾਮ ਜ਼ਿਲ੍ਹਿਆਂ ਵਿਚ ਇਨ੍ਹਾਂ ਸੇਵਾਵਾਂ ਦੀ ਮੁਅੱਤਲੀ ਦੀ ਸਮੀਖਿਆ ਮੰਗਲਵਾਰ ਨੂੰ ਕੀਤੀ ਜਾਵੇਗੀ। -ਪੀਟੀਆਈ