ਸ੍ਰੀਨਗਰ: ਇਸ ਹਫ਼ਤੇ ਕੇਂਦਰੀ ਗ੍ਰਹਿ ਮੰਤਰੀ ਦੀ ਵਾਦੀ ਦੀ ਸੰਭਾਵਿਤ ਫੇਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਹਤਿਹਾਤ ਵਜੋਂ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤੇ। ਪੁਲੀਸ ਨੇ ਵੱਡੀ ਗਿਣਤੀ ਵਿੱਚ ਦੁਪਹੀਆ ਵਾਹਨ ਵੀ ਜ਼ਬਤ ਕੀਤੇ ਹਨ। ਉਧਰ ਚਾਨਾਪੋਰਾ ਇਲਾਕੇ ਵਿੱਚ ਵੀਰਵਾਰ ਨੂੰ ਅਤਿਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਕਸ਼ਮੀਰ ਜ਼ੋਨ ਦੀ ਪੁਲੀਸ ਨੇ ਟਵੀਟ ਕੀਤਾ ਕਿ ਪੁਲੀਸ ਤੇ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਅਜੇ ਕੋਈ ਰਿਪੋਰਟ ਨਹੀਂ ਹੈ। -ਪੀਟੀਆਈ