ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ’ਚ ਹੇਠਲੀ ਅਦਾਲਤ ’ਚ ਚੱਲ ਰਹੀ ਸੁਣਵਾਈ ’ਤੇ ਰੋਕ ਵਧਾ ਦਿੱਤੀ ਹੈ। ਇਸ ਕੇਸ ’ਚ ਕਾਂਗਰਸ ਆਗੂ ਪੀ ਚਿਦੰਬਰਮ ਅਤੇ ਉਨ੍ਹਾਂ ਦਾ ਪੁੱਤਰ ਕਾਰਤੀ ਮੁਲਜ਼ਮ ਹਨ। ਸੀਬੀਆਈ ਵੱਲੋਂ ਦਾਖ਼ਲ ਪਟੀਸ਼ਨ ’ਤੇ ਜਸਟਿਸ ਮੁਕਤਾ ਗੁਪਤਾ ਨੇ ਜਾਂਚ ਏਜੰਸੀ ਦੇ ਵਕੀਲ ਨੂੰ ਸੁਪਰੀਮ ਕੋਰਟ ਦੇ ਇਸ ਮੁੱਦੇ ਬਾਰੇ ਫ਼ੈਸਲੇ ਨੂੰ ਦੇਖਣ ਲਈ ਹੋਰ ਸਮਾਂ ਦੇ ਦਿੱਤਾ ਹੈ। ਜੱਜ ਨੇ ਅੰਤਰਿਮ ਰੋਕ ਜਾਰੀ ਰੱਖਣ ਦੇ ਹੁਕਮ ਦਿੰਦਿਆਂ ਇਸ ਮਾਮਲੇ ਦੀ ਸੁਣਵਾਈ 27 ਅਗਸਤ ਲਈ ਮੁਲਤਵੀ ਕਰ ਦਿੱਤੀ ਹੈ। -ਪੀਟੀਆਈ