ਨਵੀਂ ਦਿੱਲੀ, 8 ਅਕਤੂਬਰ
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਕਿਹਾ ਕਿ ਸਾਲ ਵਿਚ ਦੋ ਵਾਰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਬੈਠਣਾ ਲਾਜ਼ਮੀ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਡਰ ਕਾਰਨ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਅਜਿਹਾ ਕੀਤਾ ਜਾਵੇਗਾ। ਪ੍ਰਧਾਨ ਨੇ ਇਸ ਖ਼ਬਰ ਏਜੰਸੀ ਨੂੰ ਦਿੱਤੀ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ‘ਡਮੀ ਸਕੂਲਾਂ’ ਦੇ ਮੁੱਦੇ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਇਸ ’ਤੇ ਗੰਭੀਰ ਚਰਚਾ ਕਰਨ ਦਾ ਸਮਾਂ ਆ ਗਿਆ ਹੈ। -ਪੀਟੀਆਈ