ਸਿੰਗਾਪੁਰ, 20 ਅਕਤੂਬਰ
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਸਿੰਗਾਪੁਰ ਦੇ ਵਪਾਰ ਅਤੇ ਉਦਯੋਗ ਮੰਤਰੀ ਗਨ ਕਿਮ ਯੋਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਲੰਬੇ ਸਮੇਂ ਦੇ ਪ੍ਰਭਾਵ ਵਾਲੇ ਦੁਵੱਲੇ ਸਹਿਯੋਗ ਦੇ ਵੱਖ ਵੱਖ ਪਹਿਲੂਆਂ ‘ਤੇ ਚਰਚਾ ਕੀਤੀ। ਜੈਸ਼ੰਕਰ, ਜੋ ਕਿ ਦੱਖਣ-ਪੂਰਬੀ ਏਸ਼ੀਆ ਦੇ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ‘ਤੇ ਇੱਥੇ ਹਨ, ਸਿੰਗਾਪੁਰ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਥਰਮਨ ਸ਼ਨਮੁਗਰਤਨਮ ਅਤੇ ਹੋਰ ਸੀਨੀਅਰ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। ਜੈਸ਼ੰਕਰ ਆਪਣੀ ਦੋ ਦੇਸ਼ਾਂ ਦੀ ਸਰਕਾਰੀ ਯਾਤਰਾ ਦੇ ਅੰਤਿਮ ਪੜਾਅ ‘ਤੇ ਵੀਅਤਨਾਮ ਤੋਂ ਸਿੰਗਾਪੁਰ ਪਹੁੰਚੇ ਹਨ। ਪੀਟੀਆਈ