ਨਵੀਂ ਦਿੱਲੀ, 6 ਅਕਤੂਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਟੋਕੀਓ ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨਾਲ ਮੁਲਾਕਾਤ ਕੀਤੀ। ਇਸ ਸਮੇਂ ਦੌਰਾਨ ਦੋਵਾਂ ਨੇ ਦੁਵੱਲੇ ਸਬੰਧਾਂ ਨਾਲ ਜੁੜੇ ਵੱਖ-ਵੱਖ ਪਹਿਲੂਆਂ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਥਿਰਤਾ ਨੂੰ ਯਕੀਨੀ ਬਣਾਉਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਪੋਂਪੀਓ ਅਤੇ ਜੈਸ਼ੰਕਰ ਦੂਜੀ ਕਆਡ ਮੰਤਰੀ ਮੰਡਲ ਦੀ ਬੈਠਕ ਵਿੱਚ ਹਿੱਸਾ ਲੈਣ ਲਈ ਟੋਕੀਓ ਵਿੱਚ ਹਨ। ‘ਕਆਡ’ ਚਾਰ ਦੇਸ਼ਾਂ ਦਾ ਸਮੂਹ ਹੈ, ਜਿਸ ਵਿੱਚ ਅਮਰੀਕਾ, ਭਾਰਤ, ਆਸਟਰੇਲੀਆ ਅਤੇ ਜਾਪਾਨ ਸ਼ਾਮਲ ਹਨ।