ਨਵੀਂ ਦਿੱਲੀ, 28 ਜੂਨ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਸਥਾਨਾ ਵਿਚ ਹੋ ਰਹੇ ਸ਼ੰਘਾਈ ਦੇ ਸਾਲਾਨਾ ਸੰਮੇਲਨ ’ਚ ਭਾਰਤ ਦੀ ਨੁਮਾਇੰਦਗੀ ਕਰਨਗੇ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸੰਮੇਲਨ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਕਰੀਬ ਪੰਜ ਸਾਲਾਂ ਬਾਅਦ ਰੂਸ ਦਾ 8 ਤੋਂ 9 ਜੁਲਾਈ ਨੂੰ ਦੌਰਾ ਕਰਨਗੇ। ਇਸ ਯਾਤਰਾ ਦੀ ਸਮਾਪਤੀ ਤੋਂ ਬਾਅਦ ਉਨ੍ਹਾਂ ਦੇ ਆਸਟਰੀਆ ਜਾਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਐਸਸੀਓ ਸਿਖਰ ਸੰਮੇਲਨ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਵਿਦੇਸ਼ ਮੰਤਰੀ ਐਸ ਜੈਸ਼ੰਕਰ ਕਰਨਗੇ।