ਜੋਧਪੁਰ (ਰਾਜਸਥਾਨ), 14 ਅਗਸਤ
ਇਥੋਂ ਦੇ ਜਲੌਰ ਜ਼ਿਲ੍ਹੇ ’ਚ ਸਕੂਲ ਅਧਿਆਪਕ ਵੱਲੋਂ ਕੁੱਟ-ਕੁੱਟ ਕੇ ਮਾਰੇ ਗਏ 9 ਸਾਲਾ ਦਲਿਤ ਲੜਕੇ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਪਰਿਵਾਰ ਅਤੇ ਪ੍ਰਸ਼ਾਸਨ ਮੁਆਵਜ਼ੇ ਬਾਰੇ ਗੱਲਬਾਤ ਕਰ ਰਹੇ ਸਨ ਤਾਂ ਲੜਕੇ ਦੇ ਸਸਕਾਰ ਤੋਂ ਪਹਿਲਾਂ ਕੁਝ ਬਾਹਰੀ ਲੋਕਾਂ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਜ਼ਿਕਰਯੋਗ ਹੈ ਕਿ ਤੀਜੀ ਜਮਾਤ ਦੇ ਵਿਦਿਆਰਥੀ ਇੰਦਰਾ ਮੇਘਵਾਲ ਦੀ 20 ਜੁਲਾਈ ਨੂੰ ਕੁੱਟਮਾਰ ਕੀਤੀ ਗਈ ਸੀ ਜਿਸ ਤੋਂ ਬਾਅਦ ਉਸ ਨੇ ਅਹਿਮਦਾਬਾਦ ਦੇ ਇਕ ਹਸਪਤਾਲ ’ਚ ਦਮ ਤੋੜ ਦਿੱਤਾ ਸੀ। ਪੁਲੀਸ ਨੇ ਚਾਲੀ ਸਾਲਾ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।