ਜੰਮੂ, 14 ਸਤੰਬਰ
ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇਕ ਮਿਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਵਿੱਚ 36 ਯਾਤਰੀ ਸਫਰ ਕਰ ਰਹੇ ਸਨ। ਬੱਸ ਗਲੀ ਮੈਦਾਨ ਤੋਂ ਪੁਣਛ ਵੱਲ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਸਵਜੀਯਾਨ ਦੇ ਸਰਹੱਦੀ ਇਲਾਕੇ ਵਿੱਚ ਬਚਾਅ ਕਾਰਜ ਜਾਰੀ ਹੈ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਅਤੇ ਮਿ੍ਤਕਾਂ ਦੇ ਪਰਿਵਾਰ ਨੂੰ ਪੰਜ- ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਬਿਹਤਰੀਨ ਇਲਾਜ ਮੁਹੱਈਆ ਕਰਾਉਣ ਦੇ ਹੁਕਮ ਦਿੱਤੇ ਗਏ ਹਨ। ਕੁਝ ਜ਼ਖ਼ਮੀਆਂ ਨੂੰ ਮੰਡੀ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। -ਏਜੰਸੀ