ਜੰਮੂ, 6 ਜੂਨ
ਇਥੋਂ ਦੇ ਸੋਪੋਰ ਵਿਚ ਸੁਰੱਖਿਆ ਬਲਾਂ ਦਾ ਦਹਿਸ਼ਤਗਰਦਾਂ ਨਾਲ ਮੁਕਾਬਲਾ ਜਾਰੀ ਹੈ। ਸੁਰੱਖਿਆ ਬਲਾਂ ਨੇ ਇਕ ਦਹਿਸ਼ਤਗਰਦ ਨੂੰ ਮਾਰ ਗਿਰਾਇਆ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਕਸ਼ਮੀਰ ਪੁਲੀਸ ਦੇ ਆਈ ਜੀ ਨੇ ਦੱਸਿਆ ਕਿ ਮੁਕਾਬਲੇ ਵਿਚ ਇਕ ਦਹਿਸ਼ਤਗਰਦ ਮਾਰਿਆ ਗਿਆ। ਉਸ ਦੀ ਪਛਾਣ ਲਾਹੌਰ ਵਾਸੀ ਵਜੋਂ ਹੋਈ ਹੈ ਜੋ ਉਹ ਲਸ਼ਕਰ-ਏ-ਤੋਇਬਾ ਦਾ ਕਾਰਕੁਨ ਸੀ। ਮੁਕਾਬਲਾ ਸਥਾਨ ’ਤੇ ਹਾਲੇ ਵੀ ਦੋ ਜਾਂ ਤਿੰਨ ਦਹਿਸ਼ਤਗਰਦਾਂ ਦੇ ਛੁਪੇ ਹੋਣ ਦੀ ਜਾਣਕਾਰੀ ਮਿਲੀ ਹੈ ਤੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਇਕ ਏ ਕੇ-47 ਤੇ ਪੰਜ ਮੈਗਜ਼ੀਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਦੋ ਦਹਿਸ਼ਤਗਰਦ ਘੇਰਾਬੰਦੀ ਤੋਂ ਪਹਿਲਾਂ ਹੀ ਫਰਾਰ ਹੋ ਗਏ। ਪੁਲੀਸ ਵੱਲੋਂ ਜੰਗਲ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।