ਸ੍ਰੀਨਗਰ: ਕਸ਼ਮੀਰ ਵਿੱਚ ਬਾਰ੍ਹਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦੇ ਅੱਜ ਆਏ ਨਤੀਜਿਆਂ ਵਿੱਚ ਕੁੜੀਆਂ ਨੇ ਮੁੰਡਿਆਂ ਨੂੰ ਪਛਾੜਦਿਆਂ ਪਹਿਲੇ ਸਥਾਨ ਹਾਸਲ ਕੀਤੇ ਹਨ। ਇਨ੍ਹਾਂ ਨਤੀਜਿਆਂ ’ਚ 80 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਪਿਛਲੇ ਸਾਲ ਨਵੰਬਰ ਵਿੱਚ ਪ੍ਰੀਖਿਆ ਦੇਣ ਵਾਲੇ 58,397 ਵਿਦਿਆਰਥੀਆਂ ਵਿੱਚੋਂ 47,000 ਪਾਸ ਹੋਏ ਹਨ। ਇਨ੍ਹਾਂ ਵਿੱਚੋਂ 82 ਫ਼ੀਸਦੀ ਤੋਂ ਵੱਧ ਕੁੜੀਆਂ ਤੇ 78 ਫ਼ੀਸਦੀ ਮੁੰਡੇ ਪਾਸ ਹੋਏ ਹਨ। ਨੈਸ਼ਨਲ ਕਾਨਫਰੰਸ ਦੇ ਬੁਲਾਰੇ ਇਮਰਾਨ ਦਾਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਫਾਰੂਕ ਅਬਦੁੱਲ੍ਹਾ ਤੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ 12ਵੀਂ ਪ੍ਰਖਿਆ ’ਚੋਂ ਪਾਸ ਹੋਏ ਵਿਦਿਆਰਥੀਆਂ ਤੇ ਖ਼ਾਸ ਤੌਰ ’ਤੇ ਲੜਕੀਆਂ ਨੂੰ ਵਧਾਈ ਦਿੱਤੀ ਹੈ। ਜੰਮੂ ਕਸ਼ਮੀਰ ਕਾਂਗਰਸ ਦੇ ਪ੍ਰਧਾਨ ਗ਼ੁਲਾਮ ਅਹਿਮਦ ਮੀਰ ਤੇ ਅਪਨੀ ਪਾਰਟੀ ਦੇ ਮੁਖੀ ਅਲਤਾਫ਼ ਬੁਖਾਰੀ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ’ਤੇ ਵਧਾਈ ਦਿੱਤੀ। -ਪੀਟੀਆਈ