ਨਵੀਂ ਦਿੱਲੀ, 21 ਜਨਵਰੀ
ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕੇਂਦਰ ਵੱਲੋਂ ਪੇਸ਼ ਕੀਤੇ ਜਾ ਰਹੇ ਪ੍ਰਸਤਾਵ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ “ਗ਼ਲਤਫ਼ਹਿਮੀ” ਵਿਚ ਹੈ ਕਿ ਇਹ ਸਿਰਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ “ਲੜਾਈ” ਦੇਸ਼ ਭਰ ਦੇ ਕਿਸਾਨਾਂ ਦੀ ਹੈ ਤੇ ਉਹ ਦਮਨਕਾਰੀ’ ਕਾਨੂੰਨਾਂ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੇ ਅੰਦੋਲਨ ਪ੍ਰਤੀ ਸੰਜੀਦਾ ਨਾ ਹੋਈ ਤੇ ਨਾ ਹੀ ਹਮਦਰਦੀ ਨਾਲ ਪੇਸ਼ ਆਈ ਤਾਂ ਇਹ ਜਲਦੀ ਹੀ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਫੈਲ ਜਾਵੇਗਾ।